ਡਿਪਟੀ ਕਮਿਸ਼ਨਰ ਕਪੂਰਥਲਾ ਨੇ ਲਿਆ ਜ਼ਿਲ੍ਹੇ ‘ਚ ਚੱਲਦੇ ਵਿਕਾਸ ਕੰਮਾਂ ਦਾ ਜਾਇਜ਼ਾ

ਕਪੂਰਥਲਾ : ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵੱਲੋਂ ਅੱਜ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਚੱਲ ਰਹੇ ਵਿਕਾਸ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਪ੍ਰਰਾਜੈਕਟਾਂ ਦੀ ਨਿਗਰਾਨੀ ਖੁਦ ਕਰਨ।ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸ਼ਹਿਰਾਂ ਤੇ ਵਿਸ਼ੇਸ਼ ਕਰ ਕੇ ਸੁਲਤਾਨਪੁਰ ਲੋਧੀ ਵਿਖੇ ਗੁਰਪੁਰਬ ਮੌਕੇ ਸ਼ੁਰੂ ਕੀਤੇ ਗਏ ਵਿਕਾਸ ਕੰਮਾਂ ਬਾਰੇ ਜਾਣਕਾਰੀ ਪ੍ਰਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਤਹਿਤ ਪੇਂਡੂ ਖੇਤਰਾਂ ਅੰਦਰ ਸ਼ੁਰੂ ਕੀਤੇ ਗਏ ਵਿਕਾਸ ਕੰਮ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਪਿੰਡਾਂ ਅੰਦਰ ਬੁਨਿਆਦੀ ਸਹੂਲਤਾਂ ਜਿਵੇਂ ਕਿ ਪੀਣ ਵਾਲਾ ਪਾਣੀ, ਸੀਵਰੇਜ਼, ਸਟਰੀਟ ਲਾਈਟਾਂ ਮੁਹੱਈਆ ਕਰਵਾਈਆਂ ਜਾ ਸਕਣ।ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਵੱਲੋਂ ਵਿਸ਼ਵ ਪ੍ਰਸਿੱਧ ਕਾਂਜਲੀ ਵੈਟ ਲੈਂਡ ਦੇ ਨਵੀਨੀਕਰਨ ਦੇ ਕੰਮ ਦਾ ਵੀ ਜਾਇਜ਼ਾ ਲਿਆ ਗਿਆ। ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਘਰਾਟਾਂ ਦੇ ਨਵੀਨੀਕਰਨ ਦਾ ਕੰਮ ਮੁਕੰਮਲ ਕਰ ਕੇ ਇਕ ਘਰਾਟ ਦੀ ਟੈਸਟਿੰਗ ਵੀ ਹੋ ਚੁੱਕੀ ਹੈ। ਇਸ ਮੌਕੇ ਐਕਸੀਅਨ ਸਰਵਰਾਜ ਕੁਮਾਰ, ਐੱਸਡੀਓ ਬਲਬੀਰ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ

Translate »
क्रान्ति न्यूज - भ्रष्टाचार के खिलाफ क्रांति की मशाल