ਗ਼ਦਰ ਇਤਿਹਾਸ ਤੇ ਭੱਖਦੇ ਸੁਆਲਾਂ ਨੂੰ ਮੁਖ਼ਾਤਬ ਹੋਏਗਾ 29ਵਾਂ ਮੇਲਾ ਗ਼ਦਰੀ ਬਾਬਿਆਂ ਦਾ

, ਜਲੰਧਰ (ਵਿਸ਼ਾਲ ) ਗ਼ਦਰ ਪਾਰਟੀ ਦੇ ਬਾਨੀ ਪ੍ਰਧਾਨ ਬਾਬਾ ਸੋਹਣ ਸਿੰਘ ਭਕਨਾ ਦੀ 150ਵੀਂ ਜਨਮ ਵਰ੍ਹੇਗੰਢ ਨੂੰ ਸਮਰਪਤ 29ਵਾਂ ਮੇਲਾ ਗ਼ਦਰੀ ਬਾਬਿਆਂ ਦਾ, ਇਸ ਵਾਰ ਇਕ ਨਵੰਬਰ ਸਵੇਰੇ 10 ਵਜੇ ਤੋਂ ਸ਼ਾਮ ਤਕ ਇਕ ਰੋਜ਼ਾ ਹੀ ਹੋਏਗਾ। ਮੇਲੇ ਵਾਲੇ ਦਿਨ ਦੇਸ਼ ਭਗਤ ਯਾਦਗਾਰ ਹਾਲ ਦੇ ਕੰਪਲੈਕਸ ਨੂੰ ‘ਗ਼ਦਰੀ ਬਾਬਾ ਸੋਹਨ ਸਿੰਘ ਭਕਨਾ ਨਗਰ’ ਵਜੋਂ ਸਜਾਇਆ ਜਾਵੇਗਾ।ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਸਹਾਇਕ ਸਕੱਤਰ ਡਾ. ਪਰਮਿੰਦਰ ਸਿੰਘ ਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਵੇਲੇ ਦੱਸਿਆ ਕਿ ਇਕ ਨਵੰਬਰ ਸਵੇਰੇ 10 ਵਜੇ ਦੇਸ਼ ਭਗਤ ਯਾਦਗਾਰ ਹਾਲ ਵਿਚ ਹੋਣ ਵਾਲੇ ਮੇਲੇ ਵਿਚ ਝੰਡਾ ਲਹਿਰਾਉਣ ਦੀ ਰਸਮ ਗ਼ਦਰੀ ਬਾਬਾ ਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੁੱਢਲੇ ਮੈਂਬਰ ਬਾਬਾ ਦੁੱਲਾ ਸਿੰਘ ਜਲਾਲਦੀਵਾਲ ਦੇ ਪੋਤਰੇ ਤੇ ਕਮੇਟੀ ਮੈਂਬਰ ਸੁਰਿੰਦਰ ਜਲਾਲਦੀਵਾਲ ਕਰਨਗੇ। ਗ਼ਦਰੀ ਬਾਬਿਆਂ ਦੇ ਮੇਲੇ ਵਿਚ ਮੁੱਖ ਬੁਲਾਰੇ ਉੱਘੇ ਨਾਟਕਕਾਰ, ਸੀਨੀਅਰ ਪੱਤਰਕਾਰ ਡਾ. ਸਵਰਾਜਬੀਰ ਤੇ ਪੰਜਾਬੀ ਯੂਨੀਵਰਸਿਟੀ ਦੇ ਪ੍ਰੋ. ਅਨੂਪਮਾ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ ਮੇਲੇ ਵਿਚ ਫ਼ਿਰਕੂ-ਫਾਸ਼ੀ ਹੱਲੇ, ਜਮਹੂਰੀ ਹੱਕਾਂ ‘ਤੇ ਹੋ ਰਹੇ ਵਾਰ, ਬੁੱਧੀਜੀਵੀਆਂ ਉੱਪਰ ਝੂਠੇ ਕੇਸ ਮੜ੍ਹ ਕੇ ਜੇਲ੍ਹੀਂ ਡੱਕਣ ਤੇ ਕੀਤੀ ਜਾ ਰਹੀ ਜ਼ੁਬਾਨਬੰਦੀ, ਖੇਤੀ ਕਾਨੂੰਨਾਂ ਰਾਹੀਂ ਖੇਤੀ ਖੇਤਰ ਵਿਚ ਸਾਮਰਾਜੀ ਬਹੁ-ਕੌਮੀ ਕੰਪਨੀਆਂ ਦੇ ਹਵਾਲੇ ਕਰਨ ਦੇ ਹੱਲੇ ਖਿਲਾਫ਼ ਉੱਠੇ ਕਿਸਾਨੀ ਸੰਘਰਸ਼, ਦਲਿਤ ਪਰਿਵਾਰਾਂ ਦੀਆਂ ਧੀਆਂ ਦੀ ਲੁੱਟੀ ਜਾ ਰਹੀ ਆਬਰੂ, ਮਿਹਨਤਕਸ਼ਾਂ ਦੀ ਜ਼ਿੰਦਗੀ ਉੱਪਰ ਹੋ ਰਹੇ ਚੌਤਰਫ਼ੇ ਵਾਰਾਂ ਤੇ ਗ਼ਦਰ ਪਾਰਟੀ ਦੀ ਵਿਰਾਸਤ ਨੂੰ ਅੱਗੇ ਤੋਰਨ ਸਬੰਧੀ ਮੁੱਦਿਆਂ ਉੱਪਰ ਕੇਂਦਰਤ ਹੋਏਗਾ।

Translate »
क्रान्ति न्यूज - भ्रष्टाचार के खिलाफ क्रांति की मशाल