ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ 16 ਤੋਂ ਸ਼ੁਰੂ

ਜਲੰਧਰ : ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਮਿਤੀ 16 ਨਵੰਬਰ 2020 ਤੋਂ 15 ਦਸੰਬਰ ਤਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਕੋਈ ਵੀ ਵਿਅਕਤੀ ਜਿਸ ਦੀ ਉਮਰ ਮਿਤੀ 1 ਜਨਵਰੀ 2021 ਨੂੰ 18 ਸਾਲ ਪੂਰੀ ਹੋਣੀ ਹੈ ਜਾਂ ਇਸ ਤੋਂ ਵੱਧ ਹੋ ਚੁੱਕੀ ਹੈ ਅਤੇ ਉਸ ਦੀ ਵੋਟ ਅਜੇ ਤਕ ਨਹੀਂ ਬਣੀ, ਉਹ ਆਪਣੀ ਵੋਟ ਬਣਾਉਣ ਲਈ ਆਪਣਾ ਦਾਅਵਾ ਪੇਸ਼ ਕਰ ਸਕਦਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 21, 22 ਨਵੰਬਰ ਅਤੇ 5, 6 ਦਸੰਬਰ 2020 ਸਪੈਸ਼ਲ ਕੰਪੇਨ ਮਿਤੀਆਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਨ੍ਹਾਂ ਮਿਤੀਆਂ ਨੂੰ ਬੂਥ ਲੇਬਲ ਅਫਸਰ (ਬੀਐੱਲਓਜ਼) ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਹਾਜ਼ਰ ਰਹਿ ਕਿ ਆਮ ਜਨਤਾ ਤੋਂ ਦਾਅਵੇ/ਇਤਰਾਜ਼ ਪ੍ਰਰਾਪਤ ਕਰਨਗੇ। ਪਰਸਨਜ਼ ਵਿਦ ਡਿਸਅਬਿਟੀਜ਼ (ਪੀਡਬਲਿਯੂਡੀਜ਼) ਦੀ ਚੋਣ ਪ੍ਰਰੀਕਿਰਿਆ ਵਿਚ ਸ਼ਮੂਲੀਅਤ ਵਧਾਉਣ ਅਤੇ ਉਨ੍ਹਾਂ ਦੀ ਭੂਮਿਕਾ ਨੂੰ ਉਜਾਗਰ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਆਨਲਾਈਨ ਮੁਕਾਬਲੇ ਕਰਵਾਉਣ ਦਾ ਪ੍ਰਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਪੀਡਬਲਿਯੂਡੀਜ਼ ਨੂੰ ਚੋਣ ਪ੍ਰਰੀਕਿਰਿਆ ਵਿਚ 100 ਫੀਸਦੀ ਸ਼ਮੂਲੀਅਤ ਅਤੇ ਹਿੱਸੇਦਾਰੀ ਲਈ ਉਤਸ਼ਾਹਿਤ ਕੀਤਾ ਜਾ ਸਕੇ।ਇਸ ਸਬੰਧੀ ਪੀਡਬਲਿਯੂਡੀਜ਼ ਦੇ ਆਨਲਾਈਨ ਕੁਇੱਜ਼ ਮੁਕਾਬਲੇ, ਸੱਭਿਆਚਾਰਕ ਮੁਕਾਬਲੇ, ਖੇਡ ਮੁਕਾਬਲੇ, ਕਵਿਤਾ ਮੁਕਾਬਲੇ ਅਤੇ ਚਿੱਤਰਕਾਰੀ ਮੁਕਾਬਲੇ ਕਰਵਾਏ ਜਾਣਗੇ। ਜਦਕਿ ਨੇਤਰਹੀਣਾਂ ਦੇ ਸੰਗੀਤ ਮੁਕਾਬਲੇ ਅਤੇ ਬਰੇਲ ਲਿਪੀ ਵਿਚ ਲੇਖ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸੁਣਨ ਤੋਂ ਅਸਮਰੱਥ ਦੇ ਸਾਈਨ ਲੈਂਗੂਏਜ ਵਿਚ ਭਾਸ਼ਣ ਮੁਕਾਬਲੇ ਅਤੇ ਤੁਰਨ-ਫਿਰਨ ਤੋਂ ਅਸਮਰੱਥ ਦੇ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ।ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਹ ਸਾਰੇ ਮੁਕਾਬਲੇ ਪੀਡਬਲਿਊਡੀਜ਼ ਅਤੇ ਲੋਕਤੰਤਰ ਦੀ ਥੀਮ ‘ਤੇ ਆਧਾਰਿਤ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ‘ਚ 3810 ਪੀਡਬਲਿਯੂਡੀਜ਼ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ‘ਚੋਂ ਹੁਣ ਤਕ 656 ਨੂੰ ਰਜਿਸਟਰ ਕੀਤਾ ਜਾ ਚੁੱਕਾ ਹੈ ਅਤੇ ਬਾਕੀਆਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ।ਇਸ ਮੌਕੇ ਤਹਿਸੀਲਦਾਰ ਚੋਣਾਂ ਮਨਜੀਤ ਸਿੰਘ, ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ ਸਵੀਪ ਸੁਰਜੀਤ ਲਾਲ ਅਤੇ ਹੋਰ ਮੌਜੂਦ ਸਨ।

Translate »
क्रान्ति न्यूज - भ्रष्टाचार के खिलाफ क्रांति की मशाल