ਪ੍ਰਸ਼ਾਸਨ ਵੱਲੋਂ ਨਿਰਧਾਰਿਤ ਸਮੇਂ ਤੋਂ ਪਹਿਲਾਂ ਤੇ ਬਾਅਦ ‘ਚ ਵੀ ਚੱਲੇ ਪਟਾਕੇ

ਜਲੰਧਰ (ਵਿਸ਼ਾਲ ) ਇਸ ਵਾਰ ਦੀ ਦੀਵਾਲੀ ਪ੍ਰਦੂਸ਼ਣ ਮੁਕਤ ਹੋਏ, ਇਸ ਲਈ ਸਰਕਾਰ ਵੱਲੋਂ ਅਦਾਲਤੀ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਗਏ ਸਨ। ਪਟਾਕਿਆਂ ਦੀ ਖ਼ਰੀਦ-ਵੇਚ ਅਤੇ ਚਲਾਉਣ ਦਾ ਸਮਾਂ ਨਿਰਧਾਰਿਤ ਹੋਣ ਕਾਰਨ ਪਟਾਕਾ ਵਿਕਰੇਤਾਵਾਂ ਨੇ ਚੋਰੀ-ਿਛਪੇ ਪਟਾਕੇ ਵੇਚੇ। ਲੋਕਾਂ ਨੇ ਇਨ੍ਹਾਂ ਪਟਾਕਿਆਂ ਨੂੰ ਚਲਾ ਕੇ ਇਸ ਸੱਚ ਨੂੰ ਨੰਗਾ ਕਰ ਦਿੱਤਾ ਕਿ ਰੋਕ ਕੇ ਬਾਵਜੂਦ ਸਭ ਕੁਝ ਅੰਦਰ ਖਾਤੇ ਹੁੰਦਾ ਰਿਹਾ। ਕਈ ਉਨ੍ਹਾਂ ਵਿਅਕਤੀਆਂ ਨੇ ਵੀ ਪਟਾਕੇ ਚਲਾਏ, ਜਿਨ੍ਹਾਂ ਨੇ ਦੀਵਾਲੀ ਤੋਂ ਪਹਿਲਾਂ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਦੀਆਂ ਨਸੀਹਤਾਂ ਦਿੱਤੀਆਂ ਸਨ। ਸਰਕਾਰੀ ਹੁਕਮਾਂ ਦਾ ਲੋਕਾਂ ‘ਤੇ ਕਿੰਨਾ ਕੁ ਅਸਰ ਹੁੰਦਾ ਹੈ ਇਸ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਦੀਵਾਲੀ ਦੀ ਰਾਤ 8 ਵਜੇ ਤੋਂ 10 ਵਜੇ ਤਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਸੀ ਪਰ ਇਸ ਦਾ ਅਸਰ ਕਿਤੇ ਵੀ ਵੇਖਣ ਨੂੰ ਨਹੀਂ ਮਿਲਿਆ। ਲੋਕਾਂ ਨੇ ਨਿਰਧਾਰਿਤ ਸਮੇਂ ਤੋਂ ਤਕਰੀਬਨ ਦੋ ਘੰਟੇ ਪਹਿਲਾਂ ਤੇ ਦੋ ਘੰਟੇ ਬਾਅਦ ਤਕ ਪਟਾਕੇ ਚਲਾ ਕੇ ਸਰਕਾਰੀ ਹੁਕਮਾਂ ਦੀਆਂ ਜੰਮ ਕੇ ਧੱਜੀਆਂ ਉਡਾਈਆਂ।ਜ਼ਿਕਰਯੋਗ ਹੈ ਕਿ ਦੀਵਾਲੀ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਜੋਰਾਂ ਸ਼ੋਰਾਂ ਨਾਲ ਹੁਕਮ ਜਾਰੀ ਕੀਤੇ ਗਏ ਸਨ ਕਿ ਦੀਵਾਲੀ ਦੀ ਰਾਤ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ ਤੇ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਪਰ ਇਹ ਹੁਕਮ ਦੇਰ ਰਾਤ ਤਕ ਚੱਲੇ ਪਟਾਕਿਆਂ ਦੇ ਧੂੰਏਂ ਵਿਚ ੳੱੁਡਦੇ ਨਜ਼ਰ ਆਏ। ਨਿਰਧਾਰਿਤ ਸਮੇਂ ਦੇ ਹੁਕਮਾਂ ਨੂੰ ਲੋਕਾਂ ਨੇ ਟਿੱਚ ਜਾਣਿਆ ਅਤੇ ਆਪਣੀ ਮਰਜ਼ੀ ਮੁਤਾਬਕ ਦੇਰ ਰਾਤ ਤਕ ਪਟਾਕੇ ਚਲਾ ਕੇ ਪ੍ਰਦੂਸ਼ਣ ਪੈਦਾ ਕੀਤਾ।

Translate »
क्रान्ति न्यूज - भ्रष्टाचार के खिलाफ क्रांति की मशाल