ਨਹਿਰਾਂ ਰਾਹੀਂ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਜਲੰਧਰ ,(ਵਿਸ਼ਾਲ )- ਮੁੱਖ ਇੰਜੀਨੀਅਰ ਨਹਿਰਾਂ, ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਰਬੀ ਸਮੇਂ ‘ਚ 22 ਤੋਂ 29 ਨਵੰਬਰ 2020 ਤਕ ਨਹਿਰਾਂ ਰਾਹੀਂ ਪੰਜਾਬ ‘ਚ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਰੋਪੜ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਤੇ ਬ੍ਰਾਂਚਾਂ ਜਿਨ੍ਹਾਂ ‘ਚ ਸਰਹੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਤੇ ਸਿਧਵਾਂ ਬ੍ਰਾਂਚ ਲੜੀਵਾਰ ਪਹਿਲੀ, ਦੂਜੀ, ਤੀਜੀ, ਚੌਥੀ ਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।ਇਸੇ ਤਰ੍ਹਾਂ ਭਾਖੜਾ ਮੇਨ ਲਾਈਨ ਦੀਆਂ ਨਹਿਰਾਂ ਤੇ ਬ੍ਰਾਂਚਾਂ, ਜਿਨਾਂ ਘੱਗਰ ਲਿੰਕ ਤੇ ਇਸ ‘ਚ ਨਿਕਦਲੀ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਇਨ ‘ਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ‘ਚ ਹਨ ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।ਇਸੇ ਤਰ੍ਹਾਂ ਹਰੀਕੇ ਤੇ ਫਿਰੋਜ਼ਪੁਰ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਤੇ ਬ੍ਰਾਂਚਾਂ ਜਿਨ੍ਹਾਂ ‘ਚ ਸਰਹੰਦ ਫੀਡਰ ‘ਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ‘ਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ‘ਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ‘ਚ ਹਨ ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬੱਚਦਾ ਪਾਣੀ ਮਿਲੇਗਾ। ਇਸ ਤੋਂ ਇਲਾਵਾ ਅੱਪਰਬਾਰੀ ਦੁਆਬ ਕੈਨਾਲ ਦੀ ਮੇਨ ਬ੍ਰਾਂਚਚ ਲੋਅਰ ਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਲਾਹੌਰ ਬ੍ਰਾਂਚ, ਸਭਰਾਉ ਬ੍ਰਾਂਚ ਤੇ ਕਸੂਰ ਬ੍ਰਾਂਚ ਲੋਅਰ ਇਸ ਦੇ ਰਜਬਾਹਿਆਂ ਨੂੰ ਲੜੀਵਾਰ ਬਾਕੀ ਬੱਚਦਾ ਪਾਣੀ ਮਿਲੇਗਾ

Leave a Reply

Your email address will not be published. Required fields are marked *

Translate »
क्रान्ति न्यूज - भ्रष्टाचार के खिलाफ क्रांति की मशाल