ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਨਗਰ ਕੀਰਤਨ, ਸੈਂਟਰਲ ਟਾਊਨ ਤੋਂ ਕੀਤਾ ਆਗਾਜ਼

ਜਲੰਧਰ , (ਵਿਸ਼ਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਤੋਂ ਨਗਰ ਕੀਰਤਨ ਦਾ ਆਗਾਜ਼ ਸ਼ਨਿਚਰਵਾਰ ਸਵੇਰੇ ਹੋਇਆ। ਇਹ ਪਹਿਲਾ ਮੌਕਾ ਹੈ ਜਦੋਂ ਨਗਰ ਕੀਰਤਨ ਤੜਕੇ ਸਜਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਸਵੇਰੇ 11 ਵਜੇ ਤੋਂ ਬਾਅਦ ਸ਼ੁਰੂ ਹੁੰਦਾ ਸੀ ਜਿਸ ਨੂੰ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਇਸ ਵੇਲੇ ਸ਼ੁਰੂ ਕੀਤਾ ਗਿਆ ਹੈ। ਸ਼ੁਰੂ ਤੋਂ ਲੈ ਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਕੱਢੇ ਜਾਣ ਵਾਲੇ ਨਗਰ ਕੀਰਤਨ ਦਾ ਰੂਟ ਬਦਲ ਕੇ ਇਸ ਵਾਰ ਗੁਰਦੁਆਰਾ ਦੀਵਾਨ ਅਸਥਾਨ ਤੋਂ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਨਗਰ ਕੀਰਤਨ ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ, ਮਾਈ ਹੀਰਾ ਗੇਟ, ਸਰਕੂਲਰ ਰੋਡ, ਪਟੇਲ ਚੌਕ, ਅੱਡਾ ਬਸਤੀ, ਜੇਲ੍ਹ ਰੋਡ, ਅਲੀ ਮੁਹੱਲਾ, ਭਗਵਾਨ ਵਾਲਮੀਕਿ ਚੌਕ, ਰੈਣਕ ਬਾਜ਼ਾਰ, ਸਾਇਦਾ ਗੇਟ ਤੋਂ ਹੁੰਦੇ ਹੋਏ ਗੁਰਦੁਆਰਾ ਦੀਵਾਨ ਅਸਥਾਨ ‘ਚ ਹੀ ਮੁਕੰਮਲ ਹੋਵੇਗਾ।ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਤੋਂ ਹੀ ਨਗਰ ਕੀਰਤਨ ਦੇ ਮਾਰਗ ‘ਚ ਲੰਗਰ ਨਾ ਲਗਾਉਣ ਦਾ ਸੱਦਾ ਦਿੱਤਾ ਗਿਆ ਸੀ। ਇਸ ਮੌਕੇ ਮੋਹਨ ਸਿੰਘ ਢੀਂਡਸਾ, ਇਕਬਾਲ ਸਿੰਘ ਢੀਂਡਸਾ, ਗੁਰਮੀਤ ਸਿੰਘ ਬਿੱਟੂ, ਜਸਕੀਰਤ ਸਿੰਘ ਜੱਸੀ, ਵਿਪਿਨ ਹਸਤੀਰ, ਬਾਵਾ ਗਾਬਾ, ਤੇਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ ਤੇ ਹਰਪ੍ਰੀਤ ਸਿੰਘ ਨੀਟੂ ਸਮੇਤ ਕਈ ਪਤਵੰਤੇ ਸ਼ਾਮਲ ਹੋਏ

Translate »
क्रान्ति न्यूज लाइव - भ्रष्टाचार के खिलाफ क्रांति की मशाल