ਰੈਪਿਡ ਟੈਸਟ ਵਾਲਿਆਂ ਦਾ ਆਰਟੀਪੀਸੀਆਰ ਟੈਸਟ ਵੀ ਜ਼ਰੂਰੀ : ਵਿਨੀ ਮਹਾਜਨ

ਜਲੰਧਰ,(ਵਿਸ਼ਾਲ)- ਲੱਛਣਾਂ ਵਾਲੇ ਮਰੀਜ਼ਾਂ ਦੀ ਕੋਰੋਨਾ ਜਾਂਚ ਲਈ ਰੈਪਿਡ ਟੈਸਟ ਦੇ ਨਾਲ ਹੀ ਆਰਟੀਪੀਸੀਆਰ ਟੈਸਟ ਵੀ ਜ਼ਰੂਰੀ ਕੀਤਾ ਜਾਵੇਗਾ ਕਿਉਂਕਿ ਕਈ ਵਾਰ ਰੈਪਿਡ ਟੈਸਟ ਦਾ ਨਤੀਜਾ ਨੈਗੇਟਿਵ ਆ ਜਾਂਦਾ ਹੈ ਪਰ ਉਕਤ ਵਿਅਕਤੀ ਕੋਰੋਨਾ ਪਾਜ਼ੇਟਿਵ ਹੁੰਦਾ ਹੈ। ਇਸ ਲਈ ਲੱਛਣਾਂ ਵਾਲੇ ਸ਼ੱਕੀ ਮਰੀਜ਼ਾਂ ਦੇ ਦੋਵੇਂ ਟੈਸਟ ਕਰਵਾਉਣੇ ਲਾਜ਼ਮੀ ਕੀਤੇ ਜਾਣਗੇ। ਇਹ ਪ੍ਰਗਟਾਵਾ ਪੰਜਾਬ ਸਰਕਾਰ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਇਥੇ ਜਲੰਧਰ ਡਵੀਜ਼ਨ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਿ੍ਹਆਂ ਦੇ ਇੰਚਾਰਜ ਸੈਕਟਰੀਆਂ ਨਾਲ ਪੈਂਡਿੰਗ ਪਏ ਵਿਕਾਸ ਕਾਰਜਾਂ ਤੇ ਹੋਰ ਸ਼ੁਰੂ ਕੀਤੇ ਜਾਣ ਵਾਲੇ ਪ੍ਰਰੋਜੈਕਟਾਂ ਦੀ ਸਮੀਖਿਆ ਮੀਟਿੰਗ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੂੰ ਪੁੱਿਛਆ ਗਿਆ ਕਿ ਜਦੋਂ ਕਿਸੇ ਵਿਅਕਤੀ ਦਾ ਕੋਰੋਨਾ ਦੀ ਜਾਂਚ ਲਈ ਸੈਂਪਲ ਲਿਆ ਜਾਂਦਾ ਹੈ ਤਾਂ ਉਸ ਦੀ ਰਿਪੋਰਟ ਤੀਜੇ ਦਿਨ ਆਉਂਦੀ ਹੈ ਅਤੇ ਰਿਪੋਰਟ ਆਉਣ ਤਕ ਪਾਜ਼ੇਟਿਵ ਪਾਇਆ ਜਾਣ ਵਾਲਾ ਵਿਅਕਤੀ ਕਈ ਲੋਕਾਂ ਦੇ ਸੰਪਰਕ ਵਿਚ ਆ ਚੁੱਕਾ ਹੁੰਦਾ ਹੈ। ਇਸ ਲਈ ਰੈਪਿਡ ਟੈਸਟ ਕਰਵਾਇਆ ਜਾਣਾ ਚਾਹੀਦਾ ਹੈ। ਇਸ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਰੈਪਿਡ ਟੈਸਟ ਦੇ ਨਤੀਜੇ 50 ਫ਼ੀਸਦੀ ਠੀਕ ਹੁੰਦੇ ਹਨ ਤੇ 50 ਫ਼ੀਸਦੀ ਗ਼ਲਤ ਅਤੇ ਇਹ ਟੈਸਟ ਉਨ੍ਹਾਂ ਲੋਕਾਂ ਦਾ ਕੀਤਾ ਜਾਂਦਾ ਹੈ, ਜਿਨ੍ਹਾਂ ਵਿਚ ਲੱਛਣ ਨਜ਼ਰ ਆਉਂਦੇ ਹਨ। ਇਸ ਲਈ ਸਾਰੇ ਮਰੀਜ਼ਾਂ ਦਾ ਆਰਟੀਪੀਸੀਆਰ ਟੈਸਟ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਯਕੀਨੀ ਬਣਾਈ ਜਾਵੇਗੀ ਕਿ ਲੱਛਣਾਂ ਵਾਲੇ ਮਰੀਜ਼ਾਂ ਦੇ ਰੈਪਿਡ ਤੇ ਆਰਟੀਪੀਸੀਆਰ ਦੋਵੇਂ ਤਰਾਂ ਦੇ ਸੈਂਪਲ ਲਏ ਜਾਣ। ਸੈਂਪਲਾਂ ਦੀ ਰਿਪੋਰਟ 3 ਦਿਨ ਬਾਅਦ ਆਉਣ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਆਰਟੀਪੀਸੀਆਰ ਟੈਸਟ ਦੀ ਰਿਪੋਰਟ 24 ਘੰਟਿਆਂ ਅੰਦਰ ਹੀ ਪਤਾ ਲੱਗ ਜਾਵੇ। ਕੇਂਦਰ ਸਰਕਾਰ ਵੱਲੋਂ ਅਗਲੇ ਮਹੀਨੇ ਕੋਰੋਨਾ ਦੀ ਰੋਕਥਾਮ ਲਈ ਵੈਕਸੀਨ ਦੀ ਵੰਡ ਕਰਨ ਬਾਰੇ ਪੁੱਛੇ ਜਾਣ ‘ਤੇ ਮੁੱਖ ਸਕੱਤਰ ਨੇ ਕਿਹਾ ਕਿ ਵੈਕਸੀਨ ਦਾ ਪ੍ਰਬੰਧ ਕੇਂਦਰ ਨੇ ਕਰਨਾ ਹੈ ਅਤੇ ਪੰਜਾਬ ਸਰਕਾਰ ਨੇ ਵੈਕਸੀਨ ਦੀ ਵੰਡ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪਹਿਲੇ ਪੜਾਅ ‘ਚ ਵੈਕਸੀਨ ਹੈਲਥ ਕੇਅਰ ਵਰਕਰਾਂ ਤੇ ਫਰੰਟ ਲਾਈਨ ਵਾਰੀਅਰਜ਼ ਨੂੰ ਦਿੱਤੀ ਜਾਣੀ ਹੈ, ਜਿਸ ਲਈ ਹੈਲਥ ਕੇਅਰ ਵਰਕਰਾਂ ਦਾ ਡਾਟਾ ਤਿਆਰ ਕਰ ਲਿਆ ਗਿਆ ਅਤੇ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਫਰੰਟ ਲਾਈਨ ਵਾਰੀਅਰਜ਼ ਦਾ ਡਾਟਾ ਵੀ ਤਿਆਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮੰਨਿਆ ਕਿ ਸੂਬੇ ‘ਚ ਪਿੰਡਾਂ ਦੇ ਮੁਕਾਬਲੇ ਸ਼ਹਿਰਾਂ ਤੇ ਖਾਸਕਰ ਮਹਾਨਗਰਾਂ ‘ਚ ਕੋਰੋਨਾ ਦਾ ਪ੍ਰਕੋਪ ਵੱਧ ਹੈ ਕਿਉਂਕਿ ਮਹਾਨਗਰ ‘ਚ ਜਨ-ਸੰਖਿਆ ਦੀ ਘਣਤਾ ਜ਼ਿਆਦਾ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਰੁਕੇ ਵਿਕਾਸ ਕਾਰਜਾਂ ਦੀ ਪੈਂਡੈਂਸੀ ਖਤਮ ਕਰਨ ਲਈ ਪੰਜਾਬ ਭਰ ‘ਚ ਡਵੀਜ਼ਨ ਪੱਧਰ ‘ਤੇ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਅੱਜ ਦੀ ਮੀਟਿੰਗ ਵੀ ਸਮੀਖਿਆ ਕਰਨ ਲਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਿਕਾਸ ਲਈ ਸਮਾਰਟ ਵਿਲੇਜ ਕੰਪੇਨ ਅਤੇ ਸ਼ਹਿਰਾਂ ਦੇ ਵਿਕਾਸ ਲਈ ਅਰਬਨ ਇਨਵਾਇਰਨਮੈਂਟ ਇੰਪਰੂਵਮੈਂਟ ਪ੍ਰਰੋਗਰਾਮ ਦੇ ਦੂਜੇ ਪੜਾਅ ਦਾ ਕੰਮ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਦੀ ਨਵੀਂ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਬਾਰੇ ਪੁੱਛੇ ਜਾਣ ‘ਤੇ ਮੁੱਖ ਸਕੱਤਰ ਨੇ ਕਿਹਾ ਕਿ ਐੱਸਸੀ ਵਿਦਿਆਰਥੀਆਂ ਵੱਲੋਂ ਸਕੀਮ ਦਾ ਲਾਭ ਲੈਣ ਲਈ ਅਪਲਾਈ ਕਰਨ ਦੀ ਮਿਤੀ 4 ਜਨਵਰੀ ਤਕ ਵਧਾਈ ਗਈ ਹੈ ਤਾਂ ਜੋ ਯੋਗ ਪ੍ਰਰਾਰਥੀ ਇਸ ਦਾ ਲਾਭ ਲੈ ਸਕਣ। ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਨਾ ਵੱਧਣ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਲੋਕ ਕੋਰੋਨਾ ਮਹਾਮਾਰੀ ਕਾਰਨ ਡਰੇ ਹੋਏ ਹਨ ਅਤੇ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਿਝਜਕਦੇ ਹਨ। ਵੈਕਸੀਨ ਵੰਡਣ ਤੋਂ ਬਾਅਦ ਜਿਉਂ ਹੀ ਇਸ ਦੇ ਨਤੀਜੇ ਆਉਣਗੇ ਤਾਂ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਭੇਜਣਾ ਸ਼ੁਰੂ ਕਰ ਦੇਣਗੇ।

Translate »
क्रान्ति न्यूज लाइव - भ्रष्टाचार के खिलाफ क्रांति की मशाल