ਨੌਜਵਾਨ ਹੋਏ ਆਪ ‘ਚ ਸ਼ਾਮਲ

ਕਰਤਾਰਪੁਰ : ਆਮ ਆਦਮੀ ਪਾਰਟੀ ਦੀ ਮੀਟਿੰਗ ਟਾਹਲੀ ਸਾਹਿਬ ਰੋਡ, ਆਰੀਆ ਨਗਰ ਕਰਤਾਰਪੁਰ ਵਿਚ ਹਰਜਿੰਦਰ ਸਿੰਘ ਸੀਚੇਵਾਲ ਜ਼ਿਲ੍ਹਾ ਪ੍ਰਧਾਨ ਜਲੰਧਰ (ਦਿਹਾਤੀ) ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਮਨਜਿੰਦਰ ਸਿੰਘ ਸਿੱਧੂ ਪੰਜਾਬ ਪ੍ਰਧਾਨ ਯੂਥ ਵਿੰਗ ਵੱਲੋਂ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ ਮੀਟਿੰਗ ਵਿਚ ਹਰਜਿੰਦਰ ਸਿੰਘ ਸੀਚੇਵਾਲ ਜ਼ਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ, ਮਨਜਿੰਦਰ ਸਿੰਘ ਸਿੱਧੂ ਪੰਜਾਬ ਪ੍ਰਧਾਨ ਯੂਥ ਵਿੰਗ, ਸੰਦੀਪ ਪਿਪਲੀ ਜਨਰਲ ਸਕੱਤਰ ਪੰਜਾਬ ਯੂਥ ਵਿੰਗ, ਹਰਮਿੰਦਰ ਜੋਸ਼ੀ ਜ਼ਿਲ੍ਹਾ ਪ੍ਰਧਾਨ ਜਲੰਧਰ (ਦਿਹਾਤੀ) ਯੂਥ ਵਿੰਗ, ਡਾ. ਜਸਵੀਰ ਸਿੰਘ ਮੀਤ ਪ੍ਰਧਾਨ ਹਲਕਾ ਕਰਤਾਰਪੁਰ ਆਦਿ ਦਾ ਕਰਤਾਰਪੁਰ ਪੁੱਜਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਹਰਜਿੰਦਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪ ਮੁਹਾਰੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਅਤੇ ਆਸ ਕਰਦੇ ਹਨ ਕਿ ਸਾਲ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਬਣੇਗੀ ਅਤੇ ਪੰਜਾਬ ਵਾਸੀ ਵੀ ਦਿੱਲੀ ਵਾਂਗ ਸਹੂਲਤਾਂ ਲੈ ਸਕਣਗੇ। ਇਸ ਮੌਕੇ ਤੀਰਥ ਸਿੰਘ, ਗੁਰਦੀਪ ਸਿੰਘ, ਗੁਰਪ੍ਰਰੀਤ ਸਿੰਘ, ਯੁਵਰਾਜ ਸਿੰਘ, ਕਰਨ ਸਿੰਘ, ਅਮਨਿੰਦਰ ਸਿੱਧੂ, ਲਵਪ੍ਰਰੀਤ ਸਿੰਘ, ਮਨਵੀਰ ਸਿੱਧੂ, ਕਰਨ ਸਿੱਧੂ, ਗਗਨ, ਹਰਵਿੰਦਰ ਪਾਲ ਸੰਘਾ, ਅਕਾਸ਼ ਸਿੱਧੂ, ਪਵਨ ਆਦਿ ਮੌਜੂਦ ਸਨ।

Translate »
क्रान्ति न्यूज - भ्रष्टाचार के खिलाफ क्रांति की मशाल