ਖ਼ੂਨਦਾਨ ‘ਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੂਜੇ ਸਥਾਨ ‘ਤੇ ਰਹੀ

kranti news punjab , (dist. reporter) vishal man :-

ਜਲੰਧਰ : ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੂੰ ਜ਼ਿਲ੍ਹੇ ਵੱਲੋਂ ਖ਼ੂਨਦਾਨ ਲਈ ਸੂਬੇ ਭਰ ‘ਚੋਂ ਦੂਜਾ ਸਥਾਨ ਹਾਸਲ ਕਰਨ ‘ਤੇ ਸਨਮਾਨਤ ਕੀਤਾ ਗਿਆ। ਇਹ ਐਵਾਰਡ (ਟਰਾਫ਼ੀ) ਡਿਪਟੀ ਕਮਿਸ਼ਨਰ ਨੂੰ ਰਾਜਪਾਲ ਪੰਜਾਬ ਵੀਪੀ ਸਿੰਘ ਬਦਨੌਰ ਵੱਲੋਂ ਉਨ੍ਹਾਂ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸ਼ਨ ਵਿਖੇ ਭਾਰਤੀ ਰੈੱਡ ਕਰਾਸ ਸੁਸਾਇਟੀ ਬਰਾਂਚ ਪੰਜਾਬ ਦੀ ਸਾਲਾਨਾ ਜਨਰਲ ਮੀਟਿੰਗ ਦੌਰਾਨ ਸਮਾਗਮ ਮੌਕੇ ਪ੍ਰਦਾਨ ਕੀਤਾ ਗਿਆ। ਇਸ ਮੌਕੇ ਰਾਜਪਾਲ ਵੱਲੋਂ ਸਮਾਜ ਦੇ ਲੋੜਵੰਦ ਵਰਗਾਂ ਦੀ ਭਲਾਈ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਕਿਹਾ ਕਿ ਸੂਬੇ ਵਿਚ ਲੋੜਵੰਦ ਲੋਕਾਂ ਦੀ ਸੇਵਾ ਲਈ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਸਬੰਧੀ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਨੂੰ ਵੱਡੇ ਪੱਧਰ ‘ਤੇ ਚਲਾਇਆ ਜਾਵੇ। ਡਿਪਟੀ ਕਮਿਸ਼ਨਰਾਂ ਨੂੰ ਹਰੇਕ ਜ਼ਿਲ੍ਹੇ ਵਿਚ ਮੁੱਢਲੀ ਸਹਾਇਤਾ ਦੀ ਸਿਖਲਾਈ ਪ੍ਰਦਾਨ ਕਰਨ ਲਈ ਸਮਾਂ ਸਾਰਨੀ ਬਣਾਉਂਦੇ ਹੋਏ ਜ਼ਿਆਦਾ ਤੋਂ ਜ਼ਿਆਦਾ ਪ੍ਰਬੰਧ ਕਰਨੇ ਚਾਹੀਦੇ ਹਨ।ਇਸ ਮੌਕੇ ਐਵਾਰਡ ਮਿਲਣ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨਾਲ ਸੁਸਾਇਟੀ ਨੂੰ ਲੋੜਵੰਦ ਲੋਕਾਂ ਦੀ ਹੋਰ ਵੀ ਪੂਰੀ ਲਗਨ ਨਾਲ ਸੇਵਾ ਕਰਨ ਦੀ ਪ੍ਰਰੇਰਨਾ ਮਿਲੇਗੀ। ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਐਵਾਰਡ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਮੁੱਚੇ ਮੈਂਬਰਾਂ ਤੇ ਟੀਮ ਵੱਲੋਂ ਲੋਕਾਂ ਦੀ ਪੂਰੇ ਉਤਸ਼ਾਹ ਨਾਲ ਸੇਵਾ ਕਰਨ ਦੇ ਬਦਲੇ ਮਿਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹੇ ਤੇ ਸਮਾਜ ਦੀ ਭਲਾਈ ਲਈ ਪੂਰੀ ਸਮਰਪਨ ਭਾਵਨਾ ਨਾਲ ਕੰਮ ਕੀਤਾ ਜਾਵੇਗਾ।

Translate »
क्रान्ति न्यूज - भ्रष्टाचार के खिलाफ क्रांति की मशाल